IMD ਦੇ ਅਨੁਸਾਰ, ਰਾਜ ਵਿੱਚ ਅਗਲੇ 24 ਘੰਟਿਆਂ ਦੌਰਾਨ ਬਹੁਤ ਸੰਘਣੀ ਧੁੰਦ ਦੇਖਣ ਨੂੰ ਮਿਲੇਗੀ। ਸੂਬੇ ‘ਚ ਅਗਲੇ 4-5 ਦਿਨਾਂ ਤੱਕ ਮੌਸਮ ਦੀ ਤੇਜ਼ ਗਤੀਵਿਧੀ ਜਾਰੀ ਰਹੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਹਲਵਾਰਾ, ਬਠਿੰਡਾ ਅਤੇ ਫਰੀਦਕੋਟ ਤੋਂ ਬਹੁਤ ਸੰਘਣੀ ਧੁੰਦ ਪਈ ਹੈ।
IMD, ਨੇ ਲੋਕਾਂ ਨੂੰ ਸਵੇਰ ਅਤੇ ਸ਼ਾਮ ਦੇ ਸਮੇਂ ਦੌਰਾਨ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ ਕਿਉਂਕਿ ਰਾਜ ਦੇ ਕੁਝ ਜ਼ਿਲ੍ਹਿਆਂ ਵਿੱਚ ਦ੍ਰਿਸ਼ਤਾ ਜ਼ੀਰੋ ਮੀਟਰ ਤੱਕ ਘੱਟ ਜਾਵੇਗੀ।