ਹੈਦਰਾਬਾਦ, 13 ਨਵੰਬਰ 2023- ਦੀਵਾਲੀ ਦੇ ਅਗਲੇ ਦਿਨ ਸੋਮਵਾਰ ਨੂੰ ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇੱਕ ਗੋਦਾਮ ਵਿੱਚ ਲੱਗੀ ਅੱਗ ਵਿੱਚ ਝੁਲਸਣ ਕਾਰਨ ਛੇ ਵਿਅਕਤੀਆਂ ਦੀ ਮੌਤ ਹੋ ਗਈ।
ਘਟਨਾ ਦੀ ਜਾਣਕਾਰੀ ਦਿੰਦੇ ਹੋਏ ਹੈਦਰਾਬਾਦ ਸੈਂਟਰਲ ਜ਼ੋਨ ਦੇ ਡੀਸੀਪੀ ਵੈਂਕਟੇਸ਼ਵਰ ਰਾਓ ਨੇ ਦੱਸਿਆ ਕਿ ਇਹ ਹਾਦਸਾ ਹੈਦਰਾਬਾਦ ਦੇ ਨਾਮਪੱਲੀ ਦੇ ਬਾਜ਼ਾਰਘਾਟ ਵਿੱਚ ਵਾਪਰਿਆ, ਜਿੱਥੇ ਇੱਕ ਅਪਾਰਟਮੈਂਟ ਕੰਪਲੈਕਸ ਵਿੱਚ ਸਥਿਤ ਇੱਕ ਗੋਦਾਮ ਵਿੱਚ ਅੱਗ ਲੱਗ ਗਈ। ਇਸ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ।