ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੋਮਵਾਰ ਨੂੰ ਲੋਕ ਸਭਾ ਚੋਣਾਂ ਲਈ ਪਾਰਟੀ ਵੱਲੋਂ ਸੂਬੇ ਦੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ।
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਵੋਟਾਂ ਪੈਣਗੀਆਂ।
ਦਿੱਲੀ ਦੇ ਮੁੱਖ ਮੰਤਰੀ, ਜਿਸ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਇੱਕ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ, ਨੂੰ ਸੁਪਰੀਮ ਕੋਰਟ ਨੇ 10 ਮਈ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਸੀ।
ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਜੇਲ੍ਹ ਵਿੱਚ ਬੰਦ ਨੇਤਾਵਾਂ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੇ ਨਾਂ ਵੀ ਸ਼ਾਮਲ ਹਨ।
‘ਆਪ’ ਦੇ ਦੂਜੇ ਸਟਾਰ ਪ੍ਰਚਾਰਕ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਰਾਘਵ ਚੱਢਾ ਹਨ, ਜੋ ਇਸ ਸਮੇਂ ਅੱਖਾਂ ਦੇ ਇਲਾਜ ਲਈ ਵਿਦੇਸ਼ ‘ਚ ਹਨ।