ਰਾਜਪੁਰਾ (7 ਅਗਸਤ 2025)
ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਨੇ ਅੱਜ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਨਵੀਂ ਪਹਲ ਕਰਦਿਆਂ ਮਿੰਨੀ ਸਕੱਤਰੇਤ ਰਾਜਪੁਰਾ ਵਿਖੇ ਕਰੀਬ 31 ਲਾਇਸੰਸ ਹੋਲਡਰਾਂ ਨੂੰ ਬੂਥ ਅਲਾਟਮੈਂਟ ਦੇ ਪੱਤਰ ਵੰਡੇ। ਇਸ ਸਮਾਰੋਹ ਵਿੱਚ ਐਸ.ਡੀ.ਐਮ. ਅਵਿਕੇਸ਼ ਗੁਪਤਾ, ਡੀ.ਐਸ.ਪੀ. ਮਨਜੀਤ ਸਿੰਘ, ਨਾਜ਼ਰ ਗੁਰਜੀਤ ਸਿੰਘ ਅਤੇ ਐਮ.ਟੀ.ਸੀ. ਭੁਪਿੰਦਰ ਸਿੰਘ ਵੀ ਹਾਜ਼ਰ ਰਹੇ।
ਇਸ ਮੌਕੇ ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੌਜਵਾਨਾਂ ਨੂੰ ਘਰ-ਘਰ ਰੋਜ਼ਗਾਰ ਦੇ ਕੇ ਉਨ੍ਹਾਂ ਨੂੰ ਆਪਣੇ ਪੈਰਾਂ ‘ਤੇ ਖੜਾ ਕਰਨ ਲਈ ਯਤਨਸ਼ੀਲ ਹੈ।ਉਨ੍ਹਾਂ ਕਿਹਾ ਜੇਕਰ ਕੋਈ ਨੌਜਵਾਨ ਕੰਮ ਕਰਨਾ ਚਾਹੁੰਦਾ ਹੈ, ਤਾਂ ਪੰਜਾਬ ਸਰਕਾਰ ਉਨ੍ਹਾਂ ਦੇ ਹਮੇਸ਼ਾ ਨਾਲ ਖੜੀ ਹੈ।
ਇਸ ਮੌਕੇ ਆਪਣੇ ਵਿਧਾਇਕਾ ਨੀਨਾ ਮਿੱਤਲ ਨੇ ਦੱਸਿਆ ਕਿ ਲਾਇਸੰਸ ਹੋਲਡਰ ਪਿਛਲੇ ਲੰਮੇ ਸਮੇਂ ਤੋਂ ਬੂਥ ਅਲਾਟਮੈਂਟ ਦੀ ਮੰਗ ਕਰ ਰਹੇ ਸਨ, ਜਿਸ ਨੂੰ ਹੁਣ ਮਾਨ ਸਰਕਾਰ ਦੀ ਰਹਿਨੁਮਾਈ ਹੇਠ ਪੂਰਾ ਕੀਤਾ ਗਿਆ ਹੈ।
ਉਨ੍ਹਾਂ ਨੇ ਲਾਇਸੰਸ ਹੋਲਡਰ ਨੂੰ ਇਮਾਨਦਾਰੀ ਅਤੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਕੰਮ ਕਰਨ ਲਈ ਉਤਸ਼ਾਹਿਤ ਵੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਵੱਲ ਪੱਕੇ ਕਦਮ ਚੁੱਕ ਰਹੀ ਹੈ।
ਇਸ ਮੌਕੇ ਲਾਇਸੰਸ ਹੋਲਡਰ ਨੌਜਵਾਨਾਂ ਨੇ ਵਿਧਾਇਕਾ ਨੀਨਾ ਮਿੱਤਲ ਦੇ ਇਸ ਉਪਰਾਲੇ ਦੀ ਦਿਲੋਂ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਆਰਥਿਕ ਰੂਪ ਤੋਂ ਮਜ਼ਬੂਤ ਬਣਨ ਦਾ ਇੱਕ ਵਧੀਆ ਮੌਕਾ ਹੈ।
ਇਸ ਮੌਕੇ ਲਾਇਸੰਸ ਹੋਲਡਰ ਨਵਿੰਦਰਜੀਤ ਸਿੰਘ ਰਿੰਕੂ, ਕਮਲਜੀਤ ਸਿੰਘ, ਸੋਨੀ ਨੱਤ, ਰਿਤੂ ਰਾਣੀ, ਸ਼ੇਰ ਸਿੰਘ, ਬਿੱਟੂ, ਐਡਵੋਕੇਟ ਲਵਿਸ਼ ਮਿੱਤਲ, ਰਿਤੇਸ਼ ਬੰਸਲ, ਸੰਦੀਪ ਬਾਵਾ, ਸ਼ਾਮ ਸੁੰਦਰ ਵਧਵਾ, ਰਮੇਸ਼ ਪਹੂਜਾ, ਗੁਰਤੇਜ ਸਿੰਘ, ਜਗਦੀਪ ਸਿੰਘ ਅਲੂਣਾ, ਗੁਰਸੇਵਕ ਸਿੰਘ, ਰਤਨੇਸ਼ ਜਿੰਦਲ, ਗੁਰਸ਼ਰਨ ਵਿਰਕ, ਨੀਤਿਨ ਪਹੂਜਾ, ਅਮਨ ਸੈਣੀ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਮੌਜੂਦ ਸਨ।