Chief Editor : D.S. Kakar, Abhi Kakkar

Google search engine
HomePunjabਸੱਤ ਰੋਜਾ ਐਨ.ਐਸ.ਐਸ. ਕੈਂਪ ਦਾ ਸ਼ਾਨਦਾਰ ਸਮਾਪਨ | DD Bharat

ਸੱਤ ਰੋਜਾ ਐਨ.ਐਸ.ਐਸ. ਕੈਂਪ ਦਾ ਸ਼ਾਨਦਾਰ ਸਮਾਪਨ | DD Bharat

ਰਾਜਪੁਰਾ (29 ਜਨਵਰੀ 2026) ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਰਾਜਪੁਰਾ ਵਿੱਚ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਅਤੇ ਐਨ.ਐਸ.ਐਸ. ਪ੍ਰੋਗਰਾਮ ਅਫਸਰ ਡਾ. ਮਨਦੀਪ ਸਿੰਘ, ਡਾ. ਵੰਦਨਾ ਗੁਪਤਾ, ਪ੍ਰੋ. ਅਵਤਾਰ ਸਿੰਘ, ਡਾ. ਗਗਨਦੀਪ ਕੌਰ, ਪ੍ਰੋ. ਦਲਜੀਤ ਸਿੰਘ ਅਤੇ ਪ੍ਰੋ. ਨੰਦਿਤਾ ਦੀ ਅਗਵਾਈ ਹੇਠ ਲਗਾਇਆ ਜਾ ਰਿਹਾ ਸੱਤ ਰੋਜਾ ਐਨ.ਐਸ.ਐਸ. ਕੈਂਪ ਸ਼ਾਨਦਾਰ ਢੰਗ ਨਾਲ ਸਮਾਪਤ ਹੋਇਆ। ਸਮਾਪਤੀ ਸਮਾਰੋਹ ਵਿੱਚ ਪ੍ਰਿੰਸੀਪਲ ਡਾ. ਸੀ.ਪੀ. ਗਾਂਧੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਪ੍ਰੋ. ਅਵਤਾਰ ਸਿੰਘ ਨੇ ਸਾਰੇ ਮਹਿਮਾਨਾਂ ਦਾ ਸੁਆਗਤ ਕੀਤਾ। ਪ੍ਰੋਗਰਾਮ ਅਫਸਰ ਡਾ. ਮਨਦੀਪ ਸਿੰਘ ਨੇ ਦੱਸਿਆ ਕਿ 23 ਜਨਵਰੀ, 2026 ਤੋਂ 3 ਯੂਨਿਟਾਂ ਦਾ ਸੱਤ ਦਿਨਾਂ ਕੈਂਪ ਚੱਲ ਰਿਹਾ ਹੈ ਜਿਸ ਵਿੱਚ ਮੁੱਢਲੀ ਸਹਾਇਤਾ, ਟ੍ਰੈਫਿਕ, ਸਾਈਬਰ ਅਪਰਾਧ, ਨਸ਼ੇ, ਖੂਨਦਾਨ, ਆਫ਼ਤ ਪ੍ਰਬੰਧਨ, ਵਲੰਟੀਅਰਾਂ ਦੇ ਵੱਖ-ਵੱਖ ਮੁਕਾਬਲੇ, ਯੋਗਾ ਅਤੇ ਡਾਂਸ ਸੈਸ਼ਨ ਆਦਿ ਬਾਰੇ ਲੈਕਚਰ ਆਯੋਜਿਤ ਕੀਤੇ ਗਏ। ਇਸ ਤੋਂ ਬਾਅਦ ਮੁੱਖ ਮਹਿਮਾਨ ਨੇ ਕੈਂਪ ਪ੍ਰਬੰਧਕਾਂ ਨੂੰ ਸੱਤ ਦਿਨਾਂ ਕੈਂਪ ਨੂੰ ਸਫਲਤਾਪੂਰਵਕ ਕਰਵਾਉਣ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਟੇਲ ਕਾਲਜ ਦੇ ਐਨ.ਐਸ.ਐਸ. ਵਿਭਾਗ ਨੂੰ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਯੂਨੀਵਰਸਿਟੀ ਵੱਲੋਂ ਸਰਵੋਤਮ ਕਾਲਜ ਪੁਰਸਕਾਰ ਮਿਲ ਰਿਹਾ ਹੈ। ਇਸ ਤੋਂ ਇਲਾਵਾ, ਇੱਥੋਂ ਦੇ ਵਲੰਟੀਅਰ ਰਾਸ਼ਟਰੀ ਕੈਂਪਾਂ ਵਿੱਚ ਵੀ ਹਿੱਸਾ ਲੈ ਰਹੇ ਹਨ। ਉਨ੍ਹਾਂ ਵਲੰਟੀਅਰਾਂ ਨੂੰ ਅਨੁਸ਼ਾਸਿਤ ਰਹਿਣ ਅਤੇ ਸਮਾਜ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਲੰਟੀਅਰਾਂ ਵੱਲੋਂ ਕਵਿਤਾਵਾਂ, ਲੋਕ ਗੀਤ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਸੱਤ ਦਿਨਾਂ ਕੈਂਪ ਦੌਰਾਨ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਲੰਟੀਅਰਾਂ ਨੂੰ ਸਨਮਾਨਿਤ ਕੀਤਾ ਗਿਆ। ਸਨਪ੍ਰੀਤ ਸਿੰਘ, ਭਾਵਨਾ ਅਤੇ ਲਿਪਾਕਸ਼ੀ ਧੀਮਾਨ ਨੂੰ ਸਰਵੋਤਮ ਕੈਂਪਰ ਚੁਣਿਆ ਗਿਆ ਅਤੇ ਉਨ੍ਹਾਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ, ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਅਤੇ 150 ਵਲੰਟੀਅਰਾਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਡਾ. ਵੰਦਨਾ ਗੁਪਤਾ ਨੇ ਧੰਨਵਾਦ ਦੀ ਰਸਮ ਨਿਭਾਈ ਅਤੇ ਸੱਤ ਦਿਨਾਂ ਕੈਂਪ ਨੂੰ ਸਫਲ ਬਣਾਉਣ ਲਈ ਵਲੰਟੀਅਰਾਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾ.ਐਸ.ਐਸ.ਰਾਣਾ, ਪ੍ਰੋ: ਤ੍ਰਿਸ਼ਰਨਦੀਪ ਸਿੰਘ ਗਰੇਵਾਲ, ਪ੍ਰੋ: ਸੰਦੀਪ ਸਿੰਘ, ਪ੍ਰੋ: ਸੰਦੀਪ ਕੌਰ, ਡਾ: ਸਵਰਨਜੀਤ ਕੌਰ, ਪ੍ਰੋ: ਸਤਵਿੰਦਰ ਕੌਰ, ਡਾ: ਪਵਨਦੀਪ ਕੌਰ, ਪ੍ਰੋ: ਦੀਪਿਕਾ ਕਥੂਰੀਆ, ਪ੍ਰੋ: ਦੀਪਿਕਾ ਰਾਣੀ, ਪ੍ਰੋ: ਸੰਦੀਪ ਕੁਮਾਰ, ਪ੍ਰੋ: ਭਾਵਨਾ, ਰੋਹਿਤ, ਮੈਡਮ ਮੰਜੂ ਬਾਲਾ ਹਰਪ੍ਰੀਤ ਸਿੰਘ ਕੋਚ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments