ਚੰਡੀਗੜ੍ਹ, 21 ਨਵੰਬਰ 2023 – ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਸਾਥੀ ਸਰਬਜੀਤ ਉਰਫ਼ ਦਲਜੀਤ ਕਲਸੀ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਦਰਅਸਲ ਕਲਸੀ ਨੇ ਆਪਣੇ ਖ਼ਿਲਾਫ਼ ਚੱਲ ਰਹੇ ਮੁਕੱਦਮੇ ਨੂੰ ਜਲਦੀ ਪੂਰਾ ਕਰਨ ਦੀ ਮੰਗ ਕੀਤੀ ਸੀ।
ਅਜਨਾਲਾ ਥਾਣੇ ਵਿੱਚ ਕੀਤਾ ਸੀ ਹਮਲਾ
ਜ਼ਿਕਰਯੋਗ ਹੈ ਕਿ ਫਰਵਰੀ ਮਹੀਨੇ ਅਜਨਾਲਾ ਥਾਣੇ ਵਿੱਚ ਹਮਲਾ ਹੋਇਆ ਸੀ, ਜਿਸ ਵਿੱਚ ਅੰਮ੍ਰਿਤਪਾਲ ਅਤੇ ਦਲਜੀਤ ਕਲਸੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸ ਕਾਰਨ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਦਲਜੀਤ ਕਲਸੀ ਅਤੇ ਹੋਰਾਂ ਨੂੰ ਐਨਐਸਏ ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ ਹੈ।