ਅੰਮ੍ਰਿਤਸਰ, 22 ਨਵੰਬਰ 2023 – ਬੀਐਸਐਫ ਤੇ ਪੰਜਾਬ ਪੁਲਿਸ ਨੇ ਅਟਾਰੀ ਪਿੰਡ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਇੱਕ ਕਾਲਾ ਬੈਗ ਬਰਾਮਦ ਕੀਤਾ ਹੈ। ਬੈਗ ਵਿੱਚੋਂ ਹੈਰੋਇਨ ਦੇ ਪੰਜ ਪੈਕੇਟ ਮਿਲੇ ਹਨ, ਜਿਨ੍ਹਾਂ ਦਾ ਕੁੱਲ ਵਜ਼ਨ 5 ਕਿਲੋ 200 ਗ੍ਰਾਮ ਸੀ। ਦਰਅਸਲ, ਸੂਚਨਾ ਮਿਲੀ ਸੀ ਕਿ ਪਾਕਿਸਤਾਨ ਤੋਂ ਇਸ ਦਿਸ਼ਾ ਵਿੱਚ ਹੈਰੋਇਨ ਸੁੱਟੀ ਗਈ ਹੈ। ਸੂਚਨਾ ਦੇ ਆਧਾਰ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ। 5 ਕਿਲੋ 200 ਗ੍ਰਾਮ ਹੈਰੋਇਨ ਬਰਾਮਦ ਹੋਈ। ਬੀਐਸਐਫ ਅਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਆਲੇ-ਦੁਆਲੇ ਦੇ ਪਿੰਡਾਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਹੈਰੋਇਨ ਕਿਸੇ ਸਥਾਨਕ ਤਸਕਰ ਨੇ ਮੰਗਵਾਈ ਸੀ।