ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਮੋਹਾਲੀ ਸਥਿਤ ਇੰਡੀਅਨ ਸਕੂਲ ਆਫ ਬਿਜ਼ਨੈਸ ਵਿਖੇ ਲੀਡਰਸ਼ਿਪ ਸੰਮੇਲਨ ਦਾ ਉਦਘਾਟਨ ਕੀਤਾ।
ਇਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਅਤੇ ਸੰਸਥਾ ਦੇ ਸਲਾਹਕਾਰ ਬੋਰਡ ਦੇ ਚੇਅਰਮੈਨ ਰਾਕੇਸ਼ ਭਾਰਤੀ ਮਿੱਤਲ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਸਿਖਿਆ ਖੇਤਰ ਨਾਲ ਜੁੜੀਆਂ ਹਸਤੀਆਂ ਵੀ ਮੌਜੂਦ ਰਹੀਆਂ।
ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਸਾਰਿਆਂ ਨੂੰ ਪੂਰੀ ਤਨਦੇਹੀ ਨਾਲ ਆਪਣੇ ਦੇਸ਼ ਦੀ ਸੇਵਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਵਿਕਲਪਿਕ ਨਹੀਂ ਏ ਪਰ ਦੇਸ਼ ਦੀ ਤਰੱਕੀ ਦਾ ਇੱਕੋ ਇੱਕ ਰਸਤਾ ਹੈ। ਉਪ ਰਾਸ਼ਟਰਪਤੀ ਦੇ ਦੌਰੇ ਨੂੰ ਵੇਖਦਿਆਂ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ।