ਰਾਜਪੁਰਾ ,15 ਜੁਲਾਈ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਮ. ਏ. ਪੰਜਾਬੀ ਸਮੈਸਟਰ ਤੀਜਾ ਦਾ ਐਲਾਨਿਆ ਗਿਆ ਨਤੀਜਾ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਲਈ ਸ਼ਾਨਦਾਰ ਰਿਹਾ। ਇਸ ਮੌਕੇ ਪਟੇਲ ਮੈਨੇਜਮੈਂਟ ਸੁਸਾਇਟੀ ਦੇ ਸਮੁਚੇ ਅਹੁਦੇਦਾਰਾਂ ਅਤੇ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਨੇ ਪੰਜਾਬੀ ਵਿਭਾਗ ਨੂੰ ਵਧਾਈ ਦਿੱਤੀ। ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਮਨਦੀਪ ਸਿੰਘ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਤੀਜੇ ਸਮੈਸਟਰ ਦੀ ਪ੍ਰੀਖਿਆ ਵਿੱਚੋਂ ਕਾਲਜ ਦੇ ਵਿਦਿਆਰਥੀ ਪ੍ਰਦੀਪ ਸਿੰਘ ਨੇ ਪਹਿਲਾ , ਹਰਮਨਜੋਤ ਕੌਰ ਤੇ ਅੰਜਲੀ ਨੇ ਦੂਜਾ ਅਤੇ ਆਸ਼ੂ ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਇਸ ਮੌਕੇ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਨੇ ਸਮੂਹ ਪੰਜਾਬੀ ਵਿਭਾਗ ਅਤੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ , ਭਵਿੱਖ ਵਿੱਚ ਵੀ ਇਸੇ ਤਰਾਂ ਮਿਹਨਤ ਨਾਲ ਅੱਗੇ ਵਧਦੇ ਰਹਿਣ ਦੀ ਪ੍ਰੇਰਨਾ ਦਿੱਤੀ ।