ਰਾਜਪੁਰਾ, 30 ਮਾਰਚ – ਮੁੱਖ ਮੰਤਰੀ ਪੰਜਾਬ ਭਗਵਾਨ ਸਿੰਘ ਮਾਨ ਦੀ ਭੈਣ ਮਨਪ੍ਰੀਤ ਕੌਰ ਰਾਜਪੁਰਾ ਵਿਖੇ ਮਾਰਕੀਟ ਕਮੇਟੀ ਰਾਜਪੁਰਾ ਦੇ ਨਵ ਨਿਯੁਕਤ ਚੇਅਰਮੈਨ ਦੀਪਕ ਸੂਦ ਦੇ ਗ੍ਰਹਿ ਵਿਖੇ ਉਹਨਾਂ ਨੂੰ ਵਧਾਈਆਂ ਦੇਣ ਦੇ ਲਈ ਪੁੱਜੇ। ਇਸ ਮੌਕੇ ਭੈਣ ਮਨਪ੍ਰੀਤ ਕੌਰ ਵੱਲੋਂ ਚੇਅਰਮੈਨ ਦੀਪਕ ਸੂਦ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਨਵੀਂ ਜਿੰਮੇਵਾਰੀ ਬਦਲੇ ਵਧਾਈਆਂ ਦਿੱਤੀਆਂ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਰਟੀ ਦੇ ਟਕਸਾਲੀ ਵਰਕਰਾਂ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਦੀਪਕ ਸੂਦ ਆਮ ਆਦਮੀ ਪਾਰਟੀ ਦੇ ਟਕਸਾਲੀ ਮੈਂਬਰ ਹਨ ਤੇ ਪਿਛਲੇ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਵੱਖ-ਵੱਖ ਅਹੁਦਿਆਂ ਦੇ ਲਈ ਚੋਣਾਂ ਦੇ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਰਹੇ ਹਨ। ਚੈਅਰਮੈਨ ਦੀਪਕ ਸੂਦ ਦੇ ਨਾਲ ਸਾਡਾ ਪਰਿਵਾਰਕ ਰਿਸ਼ਤਾ ਹੈ। ਇਸ ਮੌਕੇ ਮਾਰਕੀਟ ਕਮੇਟੀ ਰਾਜਪੁਰਾ ਦੇ ਚੇਅਰਮੈਨ ਦੀਪਕ ਸੂਦ ਨੇ ਭੈਣ ਮਨਪ੍ਰੀਤ ਕੌਰ ਨੂੰ ਵਿਸ਼ਵਾਸ ਦਵਾਇਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਲੀਡਰਸ਼ਿਪ ਵੱਲੋਂ ਉਹਨਾਂ ਉੱਤੇ ਵਿਸ਼ਵਾਸ ਕਰਦਿਆਂ ਜਿਹੜੇ ਜਿੰਮੇਵਾਰੀ ਸੌਂਪੀ ਗਈ ਹੈ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਦੇ ਨਾਲ ਨਿਭਾਉਣਗੇ। ਉਹਨਾਂ ਕਿਹਾ ਕਿ ਆੜਤੀਆਂ ਅਤੇ ਕਿਸਾਨਾਂ ਦਾ ਨਹੂ ਮਾਸ ਦਾ ਰਿਸ਼ਤਾ ਹੁੰਦਾ ਹੈ ਅਤੇ ਉਹ ਇਸੇ ਰਿਸ਼ਤੇ ਨੂੰ ਬਰਕਰਾਰ ਰੱਖਣ ਦੇ ਲਈ ਕੜੀ ਦਾ ਕੰਮ ਕਰਨਗੇ। ਉਹਨਾਂ ਕਿਹਾ ਕਿ 1 ਅਪ੍ਰੈਲ 2025 ਤੋਂ ਪੰਜਾਬ ਸੂਬੇ ਅੰਦਰ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕੀਤੀ ਜਾਣੀ ਹੈ। ਜਿਸਦੇ ਚਲਦਿਆਂ ਕਿਸਾਨਾਂ ਨੂੰ ਅਨਾਜ ਮੰਡੀ ਦੇ ਵਿੱਚ ਕਣਕ ਦੀ ਫਸਲ ਵੇਚਣ ਦੇ ਲਈ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਚੇਅਰਮੈਨ ਦੀਪਕ ਸੂਦ ਵੱਲੋਂ ਐਡਵੋਕੇਟ ਮਨੀਸ਼ ਬੱਤਰਾ, ਮਨੀਸ਼ ਸੂਦ, ਅਨਿਲ ਚੌਧਰੀ, ਅਮਿਤ ਡਹਿਰਾ ਅਤੇ ਇੰਦੂ ਡੇਹਰਾ ਦੇ ਨਾਲ ਭੈਣ ਮਨਪ੍ਰੀਤ ਕੌਰ ਦਾ ਸਿਰੋਪਾਓ ਪਾ ਕੇ ਸਨਮਾਨ ਕਰਦਿਆ ਧੰਨਵਾਦ ਕੀਤਾ ਗਿਆ।
ਫੋਟੋ ਕੈਪਸਨ 3-: ਮਾਰਕੀਟ ਕਮੇਟੀ ਰਾਜਪੁਰਾ ਦੇ ਚੇਅਰਮੈਨ ਦੀਪਕ ਸੂਦ ਨੂੰ ਵਧਾਈਆਂ ਦਿੰਦੇ ਹੋਏ ਭੈਣ ਮਨਪ੍ਰੀਤ ਕੌਰ।