Chief Editor : D.S. Kakar, Abhi Kakkar

Google search engine
HomePunjab20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਡਿਟ ਇੰਸਪੈਕਟਰ...

20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਡਿਟ ਇੰਸਪੈਕਟਰ ਗ੍ਰਿਫ਼ਤਾਰ | DD Bharat

ਪਟਿਆਲਾ, 25 ਮਾਰਚ:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪਟਿਆਲਾ ਦੇ ਰੀਜ਼ਨਲ ਡਿਪਟੀ ਡਾਇਰੈਕਟਰ, ਲੋਕਲ ਫੰਡ ਆਡਿਟ ਦੇ ਦਫ਼ਤਰ ਵਿਖੇ ਤਾਇਨਾਤ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨੂੰ 20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਸੰਗਰੂਰ ਜ਼ਿਲ੍ਹੇ ਦੇ ਮੂਣਕ ਬਲਾਕ ਦੇ ਬੀ.ਡੀ.ਪੀ.ਓ. ਦਫ਼ਤਰ ਵਿਖੇ ਤਾਇਨਾਤ ਮੁਲਜ਼ਮ ਪ੍ਰਿਥਵੀ ਸਿੰਘ (ਪੰਚਾਇਤ ਸਕੱਤਰ) ਨੂੰ ਪਹਿਲਾਂ ਹੀ ਉਕਤ ਆਡਿਟ ਇੰਸਪੈਕਟਰ ਦੇ ਨਾਮ ‘ਤੇ 20000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਾ ਚੁੱਕਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦਵਿੰਦਰ ਬਾਂਸਲ ਨੂੰ ਮੂਣਕ ਦੇ ਪਿੰਡ ਮਹਾਂ ਸਿੰਘ ਵਾਲਾ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੰਚਾਇਤ ਸਕੱਤਰ ਨੇ ਆਪਣੀ ਪਿਛਲੀ ਤਾਇਨਾਤੀ ਦੌਰਾਨ ਪਿੰਡ ਮਹਾਂ ਸਿੰਘ ਵਾਲਾ ਦੀ ਪੰਚਾਇਤ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦਾ ਆਡਿਟ ਕਰਨ ਬਦਲੇ  20000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਅਨੁਸਾਰ ਪੰਚਾਇਤ ਸਕੱਤਰ ਨੇ ਉਸਨੂੰ ਸੀ ਦੱਸਿਆ ਕਿ ਰਿਸ਼ਵਤ ਦੀ ਇਹ ਰਕਮ ਅੱਗੇ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨਾਲ ਸਾਂਝੀ ਕੀਤੀ ਜਾਣੀ ਹੈ।

ਬੁਲਾਰੇ ਨੇ ਦੱਸਿਆ ਕਿ ਉਕਤ ਪੰਚਾਇਤ ਸਕੱਤਰ ਨੂੰ ਪਹਿਲਾਂ ਹੀ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦੇ ਸਮੇਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਦੂਜਾ ਸਹਿ-ਮੁਲਜ਼ਮ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments