Chief Editor : D.S. Kakar, Abhi Kakkar

Google search engine
HomePunjabਦੀਵਾਲੀ ਤੋਂ ਪਹਿਲਾਂ ਸੂਬੇ ਦੇ ਵਪਾਰੀਆਂ ਨੂੰ ਵੱਡੀ ਰਾਹਤ, ਤੀਰਥ ਯਾਤਰਾ ਯੋਜਨਾ...

ਦੀਵਾਲੀ ਤੋਂ ਪਹਿਲਾਂ ਸੂਬੇ ਦੇ ਵਪਾਰੀਆਂ ਨੂੰ ਵੱਡੀ ਰਾਹਤ, ਤੀਰਥ ਯਾਤਰਾ ਯੋਜਨਾ ਨੂੰ ਮਨਜ਼ੂਰੀ ਸਮੇਤ ਇਨ੍ਹਾਂ ਅਹਿਮ ਫੈਸਲਿਆਂ ‘ਤੇ ਲੱਗੀ ਮੋਹਰ

ਚੰਡੀਗੜ੍ਹ, 06 ਨਵੰਬਰ 2023- ਦੀਵਾਲੀ ਤੋਂ ਪਹਿਲਾਂ ਸੂਬੇ ਦੇ ਵਪਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੇ ਵਪਾਰੀਆਂ ਦਾ 1 ਲੱਖ ਰੁਪਏ ਦਾ ਵੈਲਿਊ ਐਡਿਡ ਟੈਕਸ (ਵੈਟ) ਮਾਫ਼ ਕਰ ਦਿੱਤਾ ਹੈ। ਜਦਕਿ 1 ਲੱਖ ਤੋਂ 1 ਕਰੋੜ ਰੁਪਏ ਤੱਕ ਦੇ ਬਕਾਇਆ ਵਾਲੇ ਵਪਾਰੀਆਂ ਨੂੰ 50 ਫੀਸਦੀ ਦੀ ਛੋਟ ਦਿੱਤੀ ਗਈ ਹੈ।ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ ਜਿਸ ਦੌਰਾਨ ਵਨ ਟਾਈਮ ਸੈਟਲਮੈਂਟ ਸਕੀਮ ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ। ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੌਰਾਨ ਪਹਿਲਾਂ ਵੀ ਦੋ ਵਾਰ ਵਨ ਟਾਈਮ ਸੈਟਲਮੈਂਟ ਸਕੀਮ ਲਾਗੂ ਕੀਤੀ ਗਈ ਸੀ ਪਰ ਇਹ ਦੋਵੇਂ ਵਾਰ ਫੇਲ੍ਹ ਹੋ ਗਈ ਸੀ। ਸੱਤਾ ‘ਚ ਆਉਣ ਤੋਂ ਬਾਅਦ ਅਸੀਂ ਇਨ੍ਹਾਂ ਦੋਵਾਂ ਯੋਜਨਾਵਾਂ ਦਾ ਵਿਸ਼ਲੇਸ਼ਣ ਕੀਤਾ।ਲੁਧਿਆਣਾ, ਜਲੰਧਰ, ਮੋਹਾਲੀ ਅਤੇ ਅੰਮ੍ਰਿਤਸਰ ਦੇ ਵਪਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਇੰਪੁੱਟ ਲਿਆ ਗਿਆ ਅਤੇ ਅੱਜ ਨਵਾਂ ਪਲਾਨ ਤਿਆਰ ਕਰਕੇ ਮਨਜ਼ੂਰ ਕਰ ਲਿਆ ਗਿਆ ਹੈ। ਹਰਪਾਲ ਚੀਮਾ ਨੇ ਕਿਹਾ ਕਿ ਜਿਨ੍ਹਾਂ ਵਪਾਰੀਆਂ ਦਾ 1 ਲੱਖ ਰੁਪਏ ਤੱਕ ਦਾ ਟੈਕਸ, ਵਿਆਜ ਅਤੇ ਜੁਰਮਾਨਾ ਬਕਾਇਆ ਹੈ, ਉਨ੍ਹਾਂ ਨੂੰ ਪੂਰੀ ਤਰ੍ਹਾਂ ਮੁਆਫ ਕਰ ਦਿੱਤਾ ਗਿਆ ਹੈ।ਪੰਜਾਬ ‘ਚ 39787 ਅਜਿਹੇ ਵਪਾਰੀ ਹਨ, ਜਿਨ੍ਹਾਂ ਨੂੰ 1 ਲੱਖ ਰੁਪਏ ਤੱਕ ਦਾ ਟੈਕਸ ਅਤੇ ਇਸ ‘ਤੇ ਵਿਆਜ ਦੇਣਾ ਪੈਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ 1 ਲੱਖ ਤੋਂ 1 ਕਰੋੜ ਰੁਪਏ ਤੱਕ ਦੇ ਬਕਾਏ ਵਾਲੇ ਵਪਾਰੀਆਂ ਨੂੰ 50 ਫੀਸਦੀ ਟੈਕਸ ਮੁਆਫੀ ਦਿੱਤੀ ਗਈ ਹੈ। ਨਾਲ ਹੀ, ਇਸ ਟੈਕਸ ‘ਤੇ ਵਿਆਜ ਅਤੇ ਜੁਰਮਾਨੇ ਦੀ 100% ਛੋਟ ਹੋਵੇਗੀ। ਚੀਮਾ ਨੇ ਦੱਸਿਆ ਕਿ 19361 ਅਜਿਹੇ ਕੇਸ ਹਨ ਜਿਨ੍ਹਾਂ ਨੂੰ ਇਹ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ 59148 ਵਪਾਰੀਆਂ ਨੂੰ ਲਾਭ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਵਨ ਟਾਈਮ ਸੈਟਲਮੈਂਟ ਸਕੀਮ 15 ਨਵੰਬਰ ਤੋਂ ਸ਼ੁਰੂ ਹੋਵੇਗੀ ਅਤੇ 15 ਮਾਰਚ ਤੱਕ ਇਸ ਦਾ ਲਾਭ ਲਿਆ ਜਾ ਸਕਦਾ ਹੈ।

ਤੀਰਥ ਯਾਤਰਾ ਯੋਜਨਾ ਨੂੰ ਮਨਜ਼ੂਰੀ, 40 ਕਰੋੜ ਰੁਪਏ ਖਰਚ ਕੀਤੇ ਜਾਣਗੇ

ਮੰਤਰੀ ਮੰਡਲ ਨੇ ਅੱਜ ਤੀਰਥ ਸਥਾਨ ਯੋਜਨਾ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰ ਵਾਰਾਣਸੀ, ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ, ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ, ਨੈਣਾ ਦੇਵੀ, ਚਿੰਤਪੁਰਨੀ, ਸਾਲਾਸਰ ਦੀ ਯਾਤਰਾ ਕਰਵਾਉਣ ਲਈ ਨਵੀਂ ਸਕੀਮ ਲੈ ਕੇ ਆਈ ਹੈ। ਇਸ ਤਹਿਤ ਬਜ਼ੁਰਗਾਂ ਨੂੰ ਬੱਸਾਂ ਅਤੇ ਰੇਲ ਗੱਡੀਆਂ ਰਾਹੀਂ ਸਫ਼ਰ ਕਰਾਇਆ ਜਾਵੇਗਾ।

ਗ੍ਰਾਂਟਾਂ ਵਿੱਚ ਵਾਧਾ

ਮੰਤਰੀ ਮੰਡਲ ਨੇ ਐਕਸ-ਗ੍ਰੇਸ਼ੀਆ ਗ੍ਰਾਂਟ ਵਿੱਚ ਵਾਧੇ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਫੌਜ ਵਿੱਚ ਦੁਸ਼ਮਣਾਂ ਨਾਲ ਲੜਦਿਆਂ 57 ਤੋਂ 100 ਤੱਕ ਅਪਾਹਜ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 20 ਰੁਪਏ ਤੋਂ ਵਧਾ ਕੇ 40 ਲੱਖ ਰੁਪਏ ਕਰ ਦਿੱਤੀ ਗਈ ਹੈ। ਜੇਕਰ ਕੋਈ ਸਿਪਾਹੀ 51 ਤੋਂ 75 ਸਾਲ ਤੱਕ ਅਯੋਗ ਹੈ ਤਾਂ ਉਸ ਨੂੰ ਐਕਸ-ਗ੍ਰੇਸ਼ੀਆ ਰਾਸ਼ੀ 10 ਤੋਂ ਵਧਾ ਕੇ 20 ਲੱਖ ਰੁਪਏ ਮਿਲੇਗੀ। ਇਸ ਤੋਂ ਘੱਟ ਵਾਲਿਆਂ ਨੂੰ 5 ਲੱਖ ਰੁਪਏ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 1962, 1971 ਆਦਿ ਸਮੇਤ ਦੂਜੇ ਵਿਸ਼ਵ ਯੁੱਧ ਵਿੱਚ ਦੇਸ਼ ਲਈ ਸ਼ਹੀਦ ਹੋਏ ਫੌਜੀਆਂ ਦੀਆਂ ਵਿਧਵਾਵਾਂ ਨੂੰ ਹੁਣ ਦਸ ਹਜ਼ਾਰ ਰੁਪਏ ਦੀ ਬਜਾਏ ਵੀਹ ਹਜ਼ਾਰ ਰੁਪਏ ਪੈਨਸ਼ਨ ਦਿੱਤੀ ਜਾਵੇਗੀ।

ਪਟਵਾਰੀਆਂ ਅਤੇ ਕਾਨੂੰਨਗੋਆਂ ਦਾ ਸਾਂਝਾ ਕਾਡਰ

ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਪਟਵਾਰੀਆਂ ਅਤੇ ਕਾਨੂੰਗੋਆਂ ਦਾ ਕੋਈ ਸਾਂਝਾ ਕਾਡਰ ਨਹੀਂ ਸੀ ਪਰ ਇਹ ਜ਼ਿਲ੍ਹਾ ਪੱਧਰੀ ਸੀ। ਹੁਣ ਕੈਬਨਿਟ ਨੇ ਕਾਮਨ ਕਾਡਰ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਇਸ ਲਈ ਵੀ ਜ਼ਰੂਰੀ ਹੈ ਕਿਉਂਕਿ ਹਾਲ ਹੀ ਵਿੱਚ ਸਰਕਾਰ ਨੇ ਪਟਵਾਰੀਆਂ ਦੀ ਹੜਤਾਲ ਨੂੰ ਲੈ ਕੇ ਸਖ਼ਤੀ ਦਿਖਾਈ ਸੀ। ਇਸ ਦਾ ਮਤਲਬ ਹੈ ਕਿ ਹੁਣ ਪਟਵਾਰੀਆਂ ਦਾ ਤਬਾਦਲਾ ਜ਼ਿਲ੍ਹਿਆਂ ਤੋਂ ਬਾਹਰ ਵੀ ਕੀਤਾ ਜਾ ਸਕਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments