ਚੰਡੀਗੜ੍ਹ, 17 ਨਵੰਬਰ 2023- ਪੰਜਾਬ ਵਿਜੀਲੈਂਸ ਬਿਊਰੋ ਨੇ ਡੇਰਾ ਬਾਬਾ ਨਾਨਕ ਦੇ ਮਾਲ ਹਲਕਾ ਪੁਰਾਣਾ ਵਾਹਲਾ ਵਿਖੇ ਤਾਇਨਾਤ ਮਾਲ ਪਟਵਾਰੀ ਸਤਿੰਦਰਪਾਲ ਸਿੰਘ ਨੂੰ 91 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਧਾਰੋਵਾਲੀ ਦੇ ਵਸਨੀਕ ਉਪਰੋਕਤ ਮਾਲ ਕਰਮਚਾਰੀ ਨੂੰ ਇਕਬਾਲ ਸਿੰਘ ਵਾਸੀ ਪਿੰਡ ਪੰਨਵਾਂ ਝਾਂਗੀ, ਲ੍ਹਿਾ ਗੁਰਦਾਸਪੁਰ ਦੀ ਸ਼ਿਕਾਇਤ ’’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਸ ਨੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਅਤੇ ਉਸ ਦੇ ਲੜਕੇ ਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਉਨ੍ਹਾਂ ਤੋਂ ਤਿੰਨ ਕਿਸ਼ਤਾਂ ’ਚ 61 ਹਜ਼ਾਰ 20 ਹਜ਼ਾਰ ਤੇ 10 ਹਜ਼ਾਰ ਰੁਪਏ ਲਏ ਹਨ। ਇਸ ਸਬੰਧੀ ਹੋਈ ਗੱਲਬਾਤ ਵੀ ਰਿਕਾਰਡ ਕੀਤੀ ਹੈ ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ। ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਪੜਤਾਲ ਪਿੱਛੋਂ ਉਕਤ ਮਾਲ ਕਰਮਚਾਰੀ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਸ ਸਬੰਧੀ ਦੋਸ਼ੀ ਪਟਵਾਰੀ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।